28ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।
29ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।
30ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।