Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 15

ਰੋਮੀਆਂ 15:5-16

Help us?
Click on verse(s) to share them!
5ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
6ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
7ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
8ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
9ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।
10ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
11ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
12ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
14ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
15ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
16ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।

Read ਰੋਮੀਆਂ 15ਰੋਮੀਆਂ 15
Compare ਰੋਮੀਆਂ 15:5-16ਰੋਮੀਆਂ 15:5-16