6ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
7ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
8ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।