Text copied!
Bibles in Panjabi

ਰੋਮੀਆਂ 15:8-12 in Panjabi

Help us?

ਰੋਮੀਆਂ 15:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।
10 ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
11 ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
ਰੋਮੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ