Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 15

ਰੋਮੀਆਂ 15:9-21

Help us?
Click on verse(s) to share them!
9ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।
10ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
11ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
12ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
14ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
15ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
16ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
17ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।
18ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
19ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
20ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
21ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।

Read ਰੋਮੀਆਂ 15ਰੋਮੀਆਂ 15
Compare ਰੋਮੀਆਂ 15:9-21ਰੋਮੀਆਂ 15:9-21