Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 16

ਰੋਮੀਆਂ 16:17-25

Help us?
Click on verse(s) to share them!
17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
18ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
19ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
20ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
21ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
22ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
23ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
24ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
25ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।

Read ਰੋਮੀਆਂ 16ਰੋਮੀਆਂ 16
Compare ਰੋਮੀਆਂ 16:17-25ਰੋਮੀਆਂ 16:17-25