21ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
22ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
23ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
24ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
25ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।
26ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।
27ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!