5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
6ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।
7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।