Text copied!
Bibles in Panjabi

ਰੋਮੀਆਂ 16:7-17 in Panjabi

Help us?

ਰੋਮੀਆਂ 16:7-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
8 ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9 ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
10 ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।
11 ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।
12 ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।
13 ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।
14 ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
15 ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
16 ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
ਰੋਮੀਆਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ