Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 16

ਰੋਮੀਆਂ 16:7-21

Help us?
Click on verse(s) to share them!
7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
10ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।
11ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।
12ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।
13ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।
14ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
15ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
16ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
18ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
19ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
20ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
21ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

Read ਰੋਮੀਆਂ 16ਰੋਮੀਆਂ 16
Compare ਰੋਮੀਆਂ 16:7-21ਰੋਮੀਆਂ 16:7-21