Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 1

ਰੋਮੀਆਂ 1:1-11

Help us?
Click on verse(s) to share them!
1ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।
2ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।
3ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।
4ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
5ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।
6ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।
7ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
8ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
9ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।
10ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।
11ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।

Read ਰੋਮੀਆਂ 1ਰੋਮੀਆਂ 1
Compare ਰੋਮੀਆਂ 1:1-11ਰੋਮੀਆਂ 1:1-11