Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 1

ਰੋਮੀਆਂ 1:18-28

Help us?
Click on verse(s) to share them!
18ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
19ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।
20ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
21ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
22ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।
23ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
24ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
25ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
26ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।
27ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
28ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

Read ਰੋਮੀਆਂ 1ਰੋਮੀਆਂ 1
Compare ਰੋਮੀਆਂ 1:18-28ਰੋਮੀਆਂ 1:18-28