Text copied!
Bibles in Panjabi

ਰੋਮੀਆਂ 1:6-14 in Panjabi

Help us?

ਰੋਮੀਆਂ 1:6-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।
7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।
10 ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।
11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।
12 ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
13 ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
14 ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।
ਰੋਮੀਆਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ