19ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ
20ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।
21ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?
22ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?
23ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?
24ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।
25ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।
26ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।
27ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?