Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 2

ਰੋਮੀਆਂ 2:3-18

Help us?
Click on verse(s) to share them!
3ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?
4ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
5ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
6ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
7ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
8ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
9ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
10ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
11ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
12ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।
13ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
14ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
15ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
16ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
17ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
18ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।

Read ਰੋਮੀਆਂ 2ਰੋਮੀਆਂ 2
Compare ਰੋਮੀਆਂ 2:3-18ਰੋਮੀਆਂ 2:3-18