Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 3

ਰੋਮੀਆਂ 3:12-26

Help us?
Click on verse(s) to share them!
12ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
13ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।
14ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ,
15ਉਹਨਾਂ ਦੇ ਪੈਰ ਲਹੂ ਵਹਾਉਣ ਲਈ ਫੁਰਤੀਲੇ ਹਨ,
16ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,
17ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,
18ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।
19ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
20ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
21ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।
22ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।
23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
24ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
25ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
26ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

Read ਰੋਮੀਆਂ 3ਰੋਮੀਆਂ 3
Compare ਰੋਮੀਆਂ 3:12-26ਰੋਮੀਆਂ 3:12-26