16ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,
17ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,
18ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।
19ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।