23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
24ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
25ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
26ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।
27ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ।
28ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।