9ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।
10ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,
11ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।
12ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
13ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।