Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 4

ਰੋਮੀਆਂ 4:15-20

Help us?
Click on verse(s) to share them!
15ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ।
16ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
17ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
18ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
19ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।
20ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।

Read ਰੋਮੀਆਂ 4ਰੋਮੀਆਂ 4
Compare ਰੋਮੀਆਂ 4:15-20ਰੋਮੀਆਂ 4:15-20