Text copied!
Bibles in Panjabi

ਰੋਮੀਆਂ 4:15-20 in Panjabi

Help us?

ਰੋਮੀਆਂ 4:15-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ।
16 ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
17 ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
18 ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
19 ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।
20 ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।
ਰੋਮੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ