4ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ।
5ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।
6ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।
7ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।
8ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।
9ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।
10ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।
11ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।
12ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।
13ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
14ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ।