10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
12ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
13ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
14ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
15ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
16ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l