10 ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
11 ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
12 ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
13 ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
14 ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
15 ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
16 ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l