Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 5

ਰੋਮੀਆਂ 5:15-21

Help us?
Click on verse(s) to share them!
15ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
16ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l
17ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
18ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।
19ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
20ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
21ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।

Read ਰੋਮੀਆਂ 5ਰੋਮੀਆਂ 5
Compare ਰੋਮੀਆਂ 5:15-21ਰੋਮੀਆਂ 5:15-21