Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 5

ਰੋਮੀਆਂ 5:3-11

Help us?
Click on verse(s) to share them!
3ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
4ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।

Read ਰੋਮੀਆਂ 5ਰੋਮੀਆਂ 5
Compare ਰੋਮੀਆਂ 5:3-11ਰੋਮੀਆਂ 5:3-11