Text copied!
Bibles in Panjabi

ਰੋਮੀਆਂ 5:4-17 in Panjabi

Help us?

ਰੋਮੀਆਂ 5:4-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
7 ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
10 ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
11 ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
12 ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
13 ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
14 ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
15 ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
16 ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l
17 ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
ਰੋਮੀਆਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ