12ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।
13ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
14ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
15ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
16ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
17ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।
18ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।