Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 7

ਰੋਮੀਆਂ 7:1-4

Help us?
Click on verse(s) to share them!
1ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?
2ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
3ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।
4ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।

Read ਰੋਮੀਆਂ 7ਰੋਮੀਆਂ 7
Compare ਰੋਮੀਆਂ 7:1-4ਰੋਮੀਆਂ 7:1-4