10ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
11ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।
12ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
13ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
14ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।
15ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।
16ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
17ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
18ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
19ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।