Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 7

ਰੋਮੀਆਂ 7:16-25

Help us?
Click on verse(s) to share them!
16ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
17ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
18ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
19ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
20ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
21ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।
22ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
23ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।
24ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?
25ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।

Read ਰੋਮੀਆਂ 7ਰੋਮੀਆਂ 7
Compare ਰੋਮੀਆਂ 7:16-25ਰੋਮੀਆਂ 7:16-25