Text copied!
Bibles in Panjabi

ਰੋਮੀਆਂ 7:16-25 in Panjabi

Help us?

ਰੋਮੀਆਂ 7:16-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
17 ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
18 ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
19 ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
20 ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
21 ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।
22 ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
23 ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।
24 ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?
25 ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।
ਰੋਮੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ