5ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
6ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
7ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।
8ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।