5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
7 ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।
8 ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।