Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 7

ਰੋਮੀਆਂ 7:8-14

Help us?
Click on verse(s) to share them!
8ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।
9ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।
10ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
11ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।
12ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
13ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
14ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।

Read ਰੋਮੀਆਂ 7ਰੋਮੀਆਂ 7
Compare ਰੋਮੀਆਂ 7:8-14ਰੋਮੀਆਂ 7:8-14