Text copied!
Bibles in Panjabi

ਰੋਮੀਆਂ 7:9-15 in Panjabi

Help us?

ਰੋਮੀਆਂ 7:9-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।
10 ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
11 ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।
12 ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
13 ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
14 ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।
15 ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।
ਰੋਮੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ