Text copied!
Bibles in Panjabi

ਰੋਮੀਆਂ 8:5-27 in Panjabi

Help us?

ਰੋਮੀਆਂ 8:5-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
6 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
8 ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।
10 ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
12 ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।
13 ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
14 ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
16 ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
18 ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
19 ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।
21 ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
22 ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
23 ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
24 ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?
25 ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
27 ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
ਰੋਮੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ