Text copied!
Bibles in Panjabi

ਲੂਕਾ 10:17-26 in Panjabi

Help us?

ਲੂਕਾ 10:17-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
18 ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।
19 ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
20 ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।
21 ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
22 ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
23 ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
24 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
26 ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?
ਲੂਕਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ