Text copied!
Bibles in Panjabi

ਲੂਕਾ 10:21-28 in Panjabi

Help us?

ਲੂਕਾ 10:21-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
22 ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
23 ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
24 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
26 ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?
27 ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
28 ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।
ਲੂਕਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ