Text copied!
Bibles in Panjabi

ਲੂਕਾ 10:25-34 in Panjabi

Help us?

ਲੂਕਾ 10:25-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
26 ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?
27 ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
28 ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।
29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?
30 ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।
31 ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
32 ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
33 ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ।
34 ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
ਲੂਕਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ