34 ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
35 ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
36 ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?
37 ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
38 ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
39 ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
40 ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
41 ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।