Text copied!
Bibles in Panjabi

ਲੂਕਾ 10:4-20 in Panjabi

Help us?

ਲੂਕਾ 10:4-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।
5 ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।
6 ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।
7 ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।
8 ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ।
9 ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
10 ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ
11 ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।
12 ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।
13 ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।
14 ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।
15 ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!
16 ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।
17 ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
18 ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।
19 ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
20 ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।
ਲੂਕਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ