Text copied!
Bibles in Panjabi

ਲੂਕਾ 11:26-33 in Panjabi

Help us?

ਲੂਕਾ 11:26-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
27 ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
29 ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
30 ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।
31 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।
32 ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।
33 ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
ਲੂਕਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ