Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 11

ਲੂਕਾ 11:27-31

Help us?
Click on verse(s) to share them!
27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
29ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
30ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।
31ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।

Read ਲੂਕਾ 11ਲੂਕਾ 11
Compare ਲੂਕਾ 11:27-31ਲੂਕਾ 11:27-31