Text copied!
Bibles in Panjabi

ਲੂਕਾ 11:32-38 in Panjabi

Help us?

ਲੂਕਾ 11:32-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।
33 ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
34 ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
35 ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।
36 ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।
37 ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।
38 ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।
ਲੂਕਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ