Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 11

ਲੂਕਾ 11:38-50

Help us?
Click on verse(s) to share them!
38ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।
39ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।
40ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?
41ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
42ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।
43ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।
44ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।
45ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।
46ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
47ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।
48ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।
49ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।
50ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।

Read ਲੂਕਾ 11ਲੂਕਾ 11
Compare ਲੂਕਾ 11:38-50ਲੂਕਾ 11:38-50