Text copied!
Bibles in Panjabi

ਲੂਕਾ 12:10-17 in Panjabi

Help us?

ਲੂਕਾ 12:10-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
11 ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?
12 ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
14 ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
17 ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
ਲੂਕਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ