Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 12

ਲੂਕਾ 12:13-21

Help us?
Click on verse(s) to share them!
13ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
14ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
15ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
16ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
17ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
18ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।
19ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।
20ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
21ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।

Read ਲੂਕਾ 12ਲੂਕਾ 12
Compare ਲੂਕਾ 12:13-21ਲੂਕਾ 12:13-21