Text copied!
Bibles in Panjabi

ਲੂਕਾ 12:28-47 in Panjabi

Help us?

ਲੂਕਾ 12:28-47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
29 ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
30 ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
31 ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
33 ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
34 ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
35 ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
36 ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।
37 ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
38 ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
39 ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
40 ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
41 ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
42 ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?
43 ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।
44 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।
46 ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
47 ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।
ਲੂਕਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ