Text copied!
Bibles in Panjabi

ਲੂਕਾ 12:48-57 in Panjabi

Help us?

ਲੂਕਾ 12:48-57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
49 ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!
50 ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!
51 ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।
52 ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।
53 ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
54 ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
55 ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
56 ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
57 ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?
ਲੂਕਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ